ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਰਾਗੁ ਆਸਾ - ਗੁਰੂ ਅਰਜਨ ਦੇਵ ਜੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ-405---ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥ ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਹੇ ਮੇਰੇ ਮਾਲਕ! (ਮੈਥੋਂ ਇਹ ਉੱਦਮ) ਕਰਾਂਦਾ ਰਹੁ, ਗੁਰੂ ਦੀ ਸੰਗਤਿ ਵਿਚ ਤੇਰਾ ਦਰਸਨ ਕਰਦਾ ਹੋਇਆ ਮੈਂ ਤੇਰਾ ਨਾਮ ਜਪਣ ਦਾ ਆਹਰ ਕਰਦਾ ਰਹਾਂ। ਹੇ ਪ੍ਰਭੂ! ਮੇਰੇ ਮਨ ਉੱਤੇ ਤੂੰ ਆਪਣੇ ਨਾਮ ਦੀ ਰੰਗਣ ਚਾੜ੍ਹ ਦੇ, ਤੂੰ ਆਪ ਹੀ (ਮੇਰੇ ਮਨ ਨੂੰ ਆਪਣੇ ਪ੍ਰੇਮ ਦੇ ਰੰਗ ਵਿਚ) ਰੰਗ ਦੇ ॥੧॥ ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਤੇਰਾ ਰਾਮ-ਨਾਮ ਜਪਦਾ ਰਹਾਂ, ਜੇ ਤੂੰ ਮੇਰਾ ਮਦਦਗਾਰ ਬਣੇਂ ਤੇ (ਮੇਰੇ ਉਤੇ) ਕਿਰਪਾ ਕਰਕੇ, ਮੇਰੇ ਹਿਰਦੇ ਵਿਚ ਆ ਵੱਸੇਂ ॥੧॥ ਰਹਾਉ ॥ ਹੇ ਮੇਰੇ ਪਿਆਰੇ! ਕਿ ਤੇਰਾ ਨਾਮ ਸੁਣ ਸੁਣ ਕੇ ਮੇਰੇ ਅੰਦਰ ਤੇਰੇ ਦਰਸਨ ਦਾ ਚਾਉ ਬਣਿਆ ਰਹੇ, ਆਪਣੇ ਇਸ ਨਾਚੀਜ਼ ਸੇਵਕ ਉਤੇ ਮੇਹਰ ਕਰ ਕੇ ਮੇਰਾ ਇਹ ਮਨੋਰਥ ਪੂਰਾ ਕਰ, ਮੇਰੀ ਇਹ ਲੋੜ ਪੂਰੀ ਕਰ ॥੨॥ (ਹੇ ਪ੍ਰਭੂ! ਮੇਰਾ ਇਹ ਸਰੀਰ ਮੇਰਾ ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਮੇਰਾ ਮਾਲਕ ਹੈਂ (ਅਸੀਂ ਜੀਵ ਆਪਣੇ ਉੱਦਮ ਨਾਲ ਤੇਰਾ ਨਾਮ ਜਪਣ ਜੋਗੇ ਨਹੀਂ ਹਾਂ) ਸਾਡੇ ਵੱਸ ਵਿਚ ਕੁਝ ਨਹੀਂ ਹੈ। ਤੂੰ ਸਾਨੂੰ ਜੀਵਾਂ ਨੂੰ ਜਿਸ ਜਿਸ ਹਾਲ ਵਿਚ ਰੱਖਦਾ ਹੈਂ ਉਸੇ ਤਰ੍ਹਾਂ ਹੀ ਅਸੀਂ ਜੀਵਨ ਬਿਤਾਂਦੇ ਹਾਂ, ਅਸੀਂ ਤੇਰਾ ਹੀ ਦਿੱਤਾ ਹੋਇਆ ਹਰੇਕ ਪਦਾਰਥ ਖਾਂਦੇ ਹਾਂ ॥੩॥ ਹੇ ਨਾਨਕ! (ਆਖ-) ਪਰਮਾਤਮਾ ਦੇ ਸੇਵਕਾਂ (ਦੇ ਚਰਨਾਂ) ਦੀ ਧੂੜ ਵਿਚ (ਕੀਤਾ ਹੋਇਆ) ਇਸ਼ਨਾਨ (ਮਨੁੱਖ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਦੇਂਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਭਗਤੀ ਦੀ ਬਰਕਤਿ ਨਾਲ (ਮਨੁੱਖ ਦਾ) ਹਰੇਕ ਕਿਸਮ ਦਾ ਡਰ ਵਹਮ ਨਾਸ ਹੋ ਜਾਂਦਾ ਹੈ, ਤੇ ਪਰਮਾਤਮਾ ਸਦਾ ਅੰਗ-ਸੰਗ ਪ੍ਰਤੀਤ ਹੋਣ ਲੱਗ ਪੈਂਦਾ ਹੈ ॥੪॥੪॥੧੩੯॥
Waheguru ji ❤
Waheguru ji
❤waheguru ji
ਰਸਭਿੰਨਾ ਕੀਰਤਨ ❤
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 👍🙏
❤very sweet Kirtan
Chardikala ustad ji
God bless you
Veerji please upload the VDO of Nitnem Sahib and Rehras SahibThank you from Thailand ji
❤waheguru Ji
ਰਾਗੁ ਆਸਾ - ਗੁਰੂ ਅਰਜਨ ਦੇਵ ਜੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ-405
---
ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਹੇ ਮੇਰੇ ਮਾਲਕ! (ਮੈਥੋਂ ਇਹ ਉੱਦਮ) ਕਰਾਂਦਾ ਰਹੁ, ਗੁਰੂ ਦੀ ਸੰਗਤਿ ਵਿਚ ਤੇਰਾ ਦਰਸਨ ਕਰਦਾ ਹੋਇਆ ਮੈਂ ਤੇਰਾ ਨਾਮ ਜਪਣ ਦਾ ਆਹਰ ਕਰਦਾ ਰਹਾਂ। ਹੇ ਪ੍ਰਭੂ! ਮੇਰੇ ਮਨ ਉੱਤੇ ਤੂੰ ਆਪਣੇ ਨਾਮ ਦੀ ਰੰਗਣ ਚਾੜ੍ਹ ਦੇ, ਤੂੰ ਆਪ ਹੀ (ਮੇਰੇ ਮਨ ਨੂੰ ਆਪਣੇ ਪ੍ਰੇਮ ਦੇ ਰੰਗ ਵਿਚ) ਰੰਗ ਦੇ ॥੧॥ ਹੇ ਪ੍ਰਭੂ! ਮੈਂ ਆਪਣੇ ਮਨ ਵਿਚ ਤੇਰਾ ਰਾਮ-ਨਾਮ ਜਪਦਾ ਰਹਾਂ, ਜੇ ਤੂੰ ਮੇਰਾ ਮਦਦਗਾਰ ਬਣੇਂ ਤੇ (ਮੇਰੇ ਉਤੇ) ਕਿਰਪਾ ਕਰਕੇ, ਮੇਰੇ ਹਿਰਦੇ ਵਿਚ ਆ ਵੱਸੇਂ ॥੧॥ ਰਹਾਉ ॥ ਹੇ ਮੇਰੇ ਪਿਆਰੇ! ਕਿ ਤੇਰਾ ਨਾਮ ਸੁਣ ਸੁਣ ਕੇ ਮੇਰੇ ਅੰਦਰ ਤੇਰੇ ਦਰਸਨ ਦਾ ਚਾਉ ਬਣਿਆ ਰਹੇ, ਆਪਣੇ ਇਸ ਨਾਚੀਜ਼ ਸੇਵਕ ਉਤੇ ਮੇਹਰ ਕਰ ਕੇ ਮੇਰਾ ਇਹ ਮਨੋਰਥ ਪੂਰਾ ਕਰ, ਮੇਰੀ ਇਹ ਲੋੜ ਪੂਰੀ ਕਰ ॥੨॥ (ਹੇ ਪ੍ਰਭੂ! ਮੇਰਾ ਇਹ ਸਰੀਰ ਮੇਰਾ ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਮੇਰਾ ਮਾਲਕ ਹੈਂ (ਅਸੀਂ ਜੀਵ ਆਪਣੇ ਉੱਦਮ ਨਾਲ ਤੇਰਾ ਨਾਮ ਜਪਣ ਜੋਗੇ ਨਹੀਂ ਹਾਂ) ਸਾਡੇ ਵੱਸ ਵਿਚ ਕੁਝ ਨਹੀਂ ਹੈ। ਤੂੰ ਸਾਨੂੰ ਜੀਵਾਂ ਨੂੰ ਜਿਸ ਜਿਸ ਹਾਲ ਵਿਚ ਰੱਖਦਾ ਹੈਂ ਉਸੇ ਤਰ੍ਹਾਂ ਹੀ ਅਸੀਂ ਜੀਵਨ ਬਿਤਾਂਦੇ ਹਾਂ, ਅਸੀਂ ਤੇਰਾ ਹੀ ਦਿੱਤਾ ਹੋਇਆ ਹਰੇਕ ਪਦਾਰਥ ਖਾਂਦੇ ਹਾਂ ॥੩॥ ਹੇ ਨਾਨਕ! (ਆਖ-) ਪਰਮਾਤਮਾ ਦੇ ਸੇਵਕਾਂ (ਦੇ ਚਰਨਾਂ) ਦੀ ਧੂੜ ਵਿਚ (ਕੀਤਾ ਹੋਇਆ) ਇਸ਼ਨਾਨ (ਮਨੁੱਖ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਦੇਂਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਭਗਤੀ ਦੀ ਬਰਕਤਿ ਨਾਲ (ਮਨੁੱਖ ਦਾ) ਹਰੇਕ ਕਿਸਮ ਦਾ ਡਰ ਵਹਮ ਨਾਸ ਹੋ ਜਾਂਦਾ ਹੈ, ਤੇ ਪਰਮਾਤਮਾ ਸਦਾ ਅੰਗ-ਸੰਗ ਪ੍ਰਤੀਤ ਹੋਣ ਲੱਗ ਪੈਂਦਾ ਹੈ ॥੪॥੪॥੧੩੯॥
Waheguru ji ❤
Waheguru ji
❤waheguru ji
ਰਸਭਿੰਨਾ ਕੀਰਤਨ ❤
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 👍🙏
❤very sweet Kirtan
Chardikala ustad ji
God bless you
Veerji please upload the VDO of Nitnem Sahib and Rehras Sahib
Thank you from Thailand ji
❤waheguru Ji