Aisi Kala Na Khediye | ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ - Bhai Jasbir Singh ji Khalsa Khanne wale

แชร์
ฝัง
  • เผยแพร่เมื่อ 4 พ.ย. 2022
  • Aisi Kala Na Khediye | ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ - Bhai Jasbir Singh ji Khalsa Khanne wale
    ਪਉੜੀ ॥
    ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥
    ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥
    ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥
    ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥
    ਮੁਹਿ ਚਲੈ ਸੁ ਅਗੈ ਮਾਰੀਐ ॥੧੨॥
    pauRee ||
    paRiaa hovai gunahagaar taa omee saadh na maareeaai ||
    jehaa ghaale ghaalanaa teveho naau pachaareeaai ||
    aaisee kalaa na kheddeeaai jit dharageh giaa haareeaai ||
    paRiaa atai omeeaa veechaar agai veechaareeaai ||
    muh chalai su agai maareeaai ||12||
    ਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜੇ੍ਹ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ ।
    (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ) । ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ;
    (ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ ।
    ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ ।
    ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ ।੧੨।
    Pauree:
    If an educated person is a sinner, then the illiterate holy man is not to be punished.
    As are the deeds done, so is the reputation one acquires.
    So do not play such a game, which will bring you to ruin at the Court of the Lord.
    The accounts of the educated and the illiterate shall be judged in the world hereafter.
    One who stubbornly follows his own mind shall suffer in the world hereafter. ||12||
    #khannewaleveerji #bhaijasbirsingh #gurbani

ความคิดเห็น • 8