Bulla Ki Jaana Main Kaun | ਬਾਬਾ ਬੁੱਲੇ ਸ਼ਾਹ |

แชร์
ฝัง
  • เผยแพร่เมื่อ 20 ต.ค. 2024
  • Bulla Ki Jaana Main Kaun | ਬਾਬਾ ਬੁੱਲੇ ਸ਼ਾਹ | Poetry | Kalam | ‪@SufiGhar‬
    ਬੁੱਲ੍ਹਾ ਕੀ ਜਾਣਾ ਮੈਂ ਕੌਣ
    ਨਾ ਮੈਂ ਮੋਮਨ ਵਿਚ ਮਸੀਤਾਂ, ਨਾ ਮੈਂ ਵਿਚ ਕੁਫ਼ਰ ਦੀਆਂ ਰੀਤਾਂ,
    ਨਾ ਮੈਂ ਪਾਕਾਂ ਵਿਚ ਪਲੀਤਾਂ, ਨਾ ਮੈਂ ਮੂਸਾ ਨਾ ਫਰਔਨ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    ਨਾ ਮੈਂ ਅੰਦਰ ਬੇਦ ਕਿਤਾਬਾਂ, ਨਾ ਵਿਚ ਭੰਗਾਂ ਨਾ ਸ਼ਰਾਬਾਂ,
    ਨਾ ਵਿਚ ਰਿੰਦਾਂ ਮਸਤ ਖਰਾਬਾਂ, ਨਾ ਵਿਚ ਜਾਗਣ ਨਾ ਵਿਚ ਸੌਣ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    ਨਾ ਵਿਚ ਸ਼ਾਦੀ ਨਾ ਗ਼ਮਨਾਕੀ, ਨਾ ਮੈਂ ਵਿਚ ਪਲੀਤੀ ਪਾਕੀ,
    ਨਾ ਮੈਂ ਆਬੀ ਨਾ ਮੈਂ ਖ਼ਾਕੀ, ਨਾ ਮੈਂ ਆਤਿਸ਼ ਨਾ ਮੈਂ ਪੌਣ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    ਨਾ ਮੈਂ ਅਰਬੀ ਨਾ ਲਾਹੌਰੀ, ਨਾ ਮੈਂ ਹਿੰਦੀ ਸ਼ਹਿਰ ਨਗੌਰੀ,
    ਨਾ ਹਿੰਦੂ ਨਾ ਤੁਰਕ ਪਸ਼ੌਰੀ, ਨਾ ਮੈਂ ਰਹਿੰਦਾ ਵਿਚ ਨਦੌਣ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    ਨਾ ਮੈਂ ਭੇਤ ਮਜ਼ਹਬ ਦਾ ਪਾਇਆ, ਨਾ ਮੈਂ ਆਦਮ ਹਵਾ ਜਾਇਆ,
    ਨਾ ਮੈਂ ਆਪਣਾ ਨਾਮ ਧਰਾਇਆ, ਨਾ ਵਿਚ ਬੈਠਣ ਨਾ ਵਿਚ ਭੌਣ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    ਅੱਵਲ ਆਖਰ ਆਪ ਨੂੰ ਜਾਣਾਂ, ਨਾ ਕੋਈ ਦੂਜਾ ਹੋਰ ਪਛਾਣਾਂ,
    ਮੈਥੋਂ ਹੋਰ ਨਾ ਕੋਈ ਸਿਆਣਾ, ਬੁਲ੍ਹਾ ਸ਼ਾਹ ਖੜ੍ਹਾ ਹੈ ਕੌਣ ।
    ਬੁੱਲ੍ਹਾ ਕੀ ਜਾਣਾ ਮੈਂ ਕੌਣ ।
    #sufighar
    #bababullehshahpoetry
    #bababullehshahquotes
    #punjabikalam
    #sufipoetry

ความคิดเห็น • 4