ਜੱਦੀ ਘਰ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਜੀ || Sardar Bhagat Singh Ji || Humsafar 94

แชร์
ฝัง
  • เผยแพร่เมื่อ 16 ต.ค. 2024
  • ਜੱਦੀ ਘਰ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਜੀ || Sardar Bhagat Singh Ji || Humsafar 94
    ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ (ਫੈਸਲਾਬਾਦ) ਜਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਯਾਵਤੀ ਸੀ। ਇਹ ਇੱਕ ਜੱਟ ਸਿੱਖ ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ। ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।
    ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ। ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ। ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ ਜਦੋਂ ਕਿ ਜੇਲ੍ਹ ਵਿੱਚੋਂ ਰਿਹਾ ਕੀਤੇ ਜਾਣ ਤੋਂ ਬਾਅਦ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।
    ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਹੌਰ ਵਿੱਚ ਦਾਖਲ ਹੋ ਗਿਆ। ਅੰਗਰੇਜ਼ ਇਸ ਸਕੂਲ ਨੂੰ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦਾ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦਾ ਰਹਿੰਦਾ ਸੀ। ਉਰਦੂ ਵਿੱਚ ਉਸ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦਾ ਹੁੰਦਾ ਸੀ। ਉਸਦੀ ਉਮਰ ਦੇ ਬਹੁਤ ਸਾਰੇ ਸਿੱਖ ਵਿਦਿਆਰਥੀਆਂ ਵਾਂਗ ਭਗਤ ਸਿੰਘ ਨੇ ਲਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਸ ਦੇ ਦਾਦੇ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ। ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ।
    1919 ਵਿੱਚ ਜਦੋਂ ਉਹ 12 ਸਾਲਾਂ ਦਾ ਸੀ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ, ਜਿੱਥੇ ਇੱਕ ਜਨਤਕ ਸਭਾ ਵਿੱਚ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਜਦੋਂ ਉਹ 14 ਸਾਲਾਂ ਦਾ ਸੀ ਤਾਂ ਉਹ ਆਪਣੇ ਪਿੰਡ ਦੇ ਉਹਨਾਂ ਲੋਕਾਂ ਵਿੱਚ ਸ਼ਾਮਿਲ ਸੀ ਜਿਨ੍ਹਾਂ ਨੇ 20 ਫਰਵਰੀ 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਦੇ ਖਿਲਾਫ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਿਆ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ।
    ਭਗਤ ਸਿੰਘ ਦੀ ਇੱਕ ਫੋਟੋ ਜਿਸ ਵਿੱਚ ਉਹ ਉੱਪਰ ਸੱਜਿਓ ਚੌਥੇ ਸਥਾਨ ਤੇ ਖੜ੍ਹਾ ਹੈ, ਉਸ ਨੇ ਪੱਗ ਬੰਨ੍ਹੀ ਹੋਈ ਹੈ ਤੇ ਇਹ ਡਰਾਮਾ ਕਲੱਬ ਦੀ ਯਾਦਗਾਰ ਹੈ
    1923 ਵਿੱਚ, ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲ ਹੋ ਗਿਆ ਜਿੱਥੇ ਉਹ ਨਾਟ-ਕਲਾ ਸੋਸਾਇਟੀ ਵਰਗੀਆਂ ਪਾਠਕ੍ਰਮ ਤੋਂ ਬਾਹਰਲੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਲੱਗਾ। 1923 ਵਿੱਚ ਉਸ ਨੇ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਇਆ ਇੱਕ ਨਿਬੰਧ ਮੁਕਾਬਲਾ ਜਿੱਤਿਆ, ਜਿਸ ਵਿੱਚ ਉਸ ਨੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਲਿਖਿਆ ਸੀ। ਇਹ ਉਸਨੇ ਜੂਜ਼ੈੱਪੇ ਮਾਤਸੀਨੀ ਦੀ ਯੰਗ ਇਟਲੀ ਲਹਿਰ ਤੋਂ ਪ੍ਰੇਰਿਤ ਹੋ ਕੇ ਲਿਖਿਆ ਸੀ। ਉਸਨੇ ਮਾਰਚ 1926 ਵਿੱਚ ਨੌਜਵਾਨਾਂ ਦੇ ਸਮਾਜਵਾਦੀ ਵਿਚਾਰਧਾਰਕ ਸੰਗਠਨ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਉਹ ਹਿੰਦੁਸਤਾਨੀ ਰਿਪਬਲਿਕਨ ਐਸੋਸੀਏਸ਼ਨ ਵਿੱਚ ਵੀ ਸ਼ਾਮਲ ਹੋ ਗਿਆ, ਜਿਸ ਵਿੱਚ ਚੰਦਰ ਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ ਅਤੇ ਅਸ਼ਫ਼ਾਕਉਲਾ ਖ਼ਾਨ ਪ੍ਰਮੁੱਖ ਲੀਡਰ ਸਨ। ਇੱਕ ਸਾਲ ਬਾਅਦ, ਇੱਕ ਵਿਉਂਤਬੱਧ ਵਿਆਹ ਤੋਂ ਬਚਣ ਲਈ, ਉਹ ਭੱਜ ਕੇ ਕਾਨਪੁਰ ਚਲਾ ਗਿਆ। ਇੱਕ ਚਿੱਠੀ ਵਿਚ, ਜੋ ਉਹ ਪਿੱਛੇ ਛੱਡ ਗਿਆ ਸੀ, ਉਸ ਵਿੱਚ ਉਸ ਨੇ ਲਿਖਿਆ:
    ਮੇਰਾ ਜੀਵਨ ਸਭ ਤੋਂ ਉੱਤਮ ਕਾਰਨ, ਦੇਸ਼ ਦੀ ਅਜ਼ਾਦੀ, ਲਈ ਸਮਰਪਿਤ ਹੋ ਗਿਆ ਹੈ, ਇਸ ਲਈ, ਕੋਈ ਆਰਾਮ ਜਾਂ ਦੁਨਿਆਵੀ ਇੱਛਾ ਹੁਣ ਮੈਨੂੰ ਲੁਭਾ ਨਹੀਂ ਸਕਦੀ।
    ਪੁਲੀਸ ਨੌਜਵਾਨਾਂ 'ਤੇ ਉਹਦੇ ਪ੍ਰਭਾਵ ਨਾਲ ਚਿੰਤਤ ਹੋ ਗਈ ਅਤੇ ਮਈ 1926 ਵਿੱਚ ਲਾਹੌਰ ਵਿੱਚ ਹੋਏ ਇੱਕ ਬੰਬ ਧਮਾਕੇ ਵਿੱਚ ਸ਼ਾਮਲ ਹੋਣ ਦੇ ਕਾਰਨ ਉਸ ਨੂੰ ਮਈ 1927 ਵਿੱਚ ਗ੍ਰਿਫਤਾਰ ਕਰ ਲਿਆ। ਉਸ ਨੂੰ ਗ੍ਰਿਫਤਾਰੀ ਤੋਂ ਪੰਜ ਹਫ਼ਤਿਆਂ ਬਾਅਦ 60 ਹਜ਼ਾਰ ਰੁਪਏ ਦੀ ਜ਼ਮਾਨਤ 'ਤੇ ਰਿਹਾ ਕੀਤਾ ਗਿਆ।ਉਸ ਨੇ ਅਮ੍ਰਿਤਸਰ ਤੋਂ ਪ੍ਰਕਾਸ਼ਿਤ ਹੁੰਦੇ, ਉਰਦੂ ਅਤੇ ਪੰਜਾਬੀ ਅਖ਼ਬਾਰਾਂ ਵਿੱਚ ਲਿਖਿਆ ਅਤੇ ਸੰਪਾਦਨਾ ਕੀਤੀ ਅਤੇ ਨੌਜਵਾਨ ਭਾਰਤ ਸਭਾ ਦੁਆਰਾ ਛਾਪੇ ਗਏ ਘੱਟ ਕੀਮਤ ਵਾਲੇ ਪਰਚਿਆਂ ਵਿੱਚ ਵੀ ਯੋਗਦਾਨ ਪਾਇਆ।
    ਉਸਨੇ ਕਿਰਤੀ ਕਿਸਾਨ ਪਾਰਟੀ ਦੇ ਰਸਾਲੇ ਕਿਰਤੀ, ਅਤੇ ਥੋੜ੍ਹੀ ਦੇਰ ਲਈ ਦਿੱਲੀ ਤੋਂ ਪ੍ਰਕਾਸ਼ਿਤ ਵੀਰ ਅਰਜੁਨ ਅਖਬਾਰ ਲਈ ਲਿਖਿਆ। ਲਿਖਣ ਵੇਲੇ ਉਹ ਅਕਸਰ ਬਲਵੰਤ, ਰਣਜੀਤ ਅਤੇ ਵਿਦਰੋਹੀ ਵਰਗੇ ਲੁਕਵੇਂ ਨਾਵਾਂ ਦੀ ਵਰਤੋਂ ਕਰਦਾ ਸੀ।
    #festival #viral #jaishriram #subscribe #bhagatsingh # khadkad kalan #growth #viralvideo #saheedbhagatsingh #youtube

ความคิดเห็น • 2